ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਰਾਜ ਭਰ ਵਿੱਚ ਬੀਤੇ 24 ਘੰਟਿਆਂ ਦੌਰਾਨ 43858 ਕਰੋਨਾ ਦੇ ਟੈਸਟ ਕੀਤੇ ਗਏ ਅਤੇ 246 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 90 ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਸਬੰਧਤ ਹਨ।
ਮੌਜੂਦਾ ਸਮੇਂ ਵਿੱਚ ਰਾਜ ਭਰ ਵਿੱਚ ਕੁਲ ਕਰੋਨਾ ਦੇ ਚਲੰਤ ਪੀੜਿਤਾਂ ਦੀ ਸੰਖਿਆ 1786 ਤੱਕ ਪਹੁੰਚ ਗਈ ਹੈ।
ਰਾਜ ਭਰ ਵਿੱਚ ਇਸੇ ਸਮੇਂ ਦੌਰਾਨ 32300 ਲੋਕਾਂ ਨੂੰ ਕਰੋਨਾ ਤੋਂ ਬਚਾਉ ਲਈ ਵੈਕਸੀਨ ਦੀ ਡੋਜ਼ ਵੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਰਾਜ ਭਰ ਵਿੱਚ ਇਸ ਸਮੇਂ 12ਵੇਂ ਸਾਲ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਸਬੰਧਤ ਸਟਾਫ ਨੂੰ ਵੈਕਸੀਨੇਸ਼ਨ ਲਈ ਪਹਿਲ ਦਿੱਤੀ ਜਾ ਰਹੀ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਦੀ ਇਸ ਸ਼੍ਰੇਣੀ ਦੇ ਪੇਪਰ ਹਨ ਅਤੇ ਇਸ ਵਾਸਤੇ ਸਰਕਾਰ ਵੱਲੋਂ 10 ਦਿਨਾਂ ਦੀ ਸਪੈਸ਼ਲ ਮੁਹਿੰਮ ਚਲਾਈ ਗਈ ਹੈ।
ਪ੍ਰੀਮੀਅਰ ਡੇਨੀਅਲ ਐਂਡ੍ਰਿਊਜ਼ ਨੇ ਮੈਲਬੋਰਨ ਦੇ ਲਾਕਡਾਊਨ ਬਾਰੇ ਆਪਣੀ ਗੱਲ ਦੁਹਰਾਈ ਹੈ ਕਿ ਜਦੋਂ ਤੱਕ 70% ਵਿਕਟੌਰੀਆਈ ਲੋਕਾਂ ਦਾ ਕਰੋਨਾ ਤੋਂ ਬਚਾਉ ਲਈ ਟੀਕਾਕਰਣ ਨਹੀਂ ਹੋ ਜਾਂਦਾ, ਲਾਕਡਾਊਨ ਅਤੇ ਹੋਰ ਪਾਬੰਧੀਆਂ ਜਾਰੀ ਰਹਿਣਗੀਆਂ।