ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਰਾਜ ਅੰਦਰ ਬੀਤੀ ਅੱਧੀ ਰਾਤ ਤੱਕ, ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ 76 ਨਵੇਂ ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿੱਚੋਂ 45 ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਸਬੰਧਤ ਹਨ ਅਤੇ 31ਆਂ ਦੀ ਪੜਤਾਲ ਜਾਰੀ ਹੈ। ਇਸ ਦੌਰਾਨ ਰਾਜ ਭਰ ਵਿੱਚ 32162 ਵੈਕਸੀਨ ਦੀਆਂ ਡੋਜ਼ਾਂ ਵੀ ਲਗਾਈਆਂ ਗਈਆਂ ਹਨ।
ਰਾਜ ਭਰ ਵਿੱਚ ਕਰੋਨਾ ਨਾਲ ਸ਼ੱਕੀ ਥਾਂਵਾਂ ਦੀ ਸੂਚੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ 150 ਹੋਰ ਥਾਂਵਾਂ ਜੁੜਨ ਕਾਰਨ, ਕਰੋਨਾ ਤੋਂ ਪ੍ਰਭਾਵਿਤ ਥਾਂਵਾਂ ਦੀ ਸੂਚੀ ਦਾ ਆਂਕੜਾ 1000 ਤੋਂ ਵੀ ਵੱਧ ਹੋ ਗਿਆ ਹੈ।
ਕਰੋਨਾ ਪ੍ਰਭਾਵਿਤ 45 ਲੋਕ ਹਸਪਤਾਲਾਂ ਵਿੱਚ ਭਰਤੀ ਹਨ, 15 ਆਈ.ਸੀ.ਯੂ. ਵਿੱਚ ਅਤੇ 11 ਵੈਂਟੀਲੇਟਰਾਂ ਉਪਰ ਵੀ ਹਨ।