ਵਿਕਟੌਰੀਆ ਰਾਜ ਵਿੱਚ ਕਰੋਨਾ ਦੇ ਮੁੜ ਤੋਂ ਵਧੇ ਮਾਮਲੇ -ਗਿਣਤੀ ਹਜ਼ਾਰ ਦੇ ਕਰੀਬ, 9 ਮੌਤਾਂ

ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 996 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ 9 ਵਿਅਕਤੀਆਂ ਦੀ ਮੌਤ ਦੀ ਖ਼ਬਰ ਦੀ ਵੀ ਪੁਸ਼ਟੀ ਕੀਤੀ ਗਈ ਹੈ।
ਬੀਤੇ ਦਿਨ ਮੰਗਲਵਾਰ ਨਾਲੋਂ ਅੱਜ ਦੇ ਆਂਕੜੇ ਦਰਸਾਉਂਦੇ ਹਨ ਕਿ ਰਾਜ ਵਿਚ ਕਰੋਨਾ ਦੇ ਮਾਮਲਿਆਂ ਵਿੱਚ 200 ਦੀ ਸੰਖਿਆ ਦਾ ਇਜ਼ਾਫ਼ਾ ਹੋਇਆ ਹੈ ਪਰੰਤੂ ਲਗਾਤਾਰ ਚੌਥੇ ਦਿਨ ਵੀ ਗਿਣਤੀ 1000 ਤੋਂ ਘੱਟ ਹੀ ਹੈ।
ਰਾਜ ਵਿੱਚ ਇਸ ਸਮੇਂ 394 ਕਰੋਨਾ ਪੀੜਿਤ ਹਸਪਤਾਲਾਂ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 35 ਵੈਂਟੀਲੇਟਰਾਂ ਉਪਰ ਵੀ ਹਨ।
ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ 72010 ਕਰੋਨਾ ਦੇ ਟੈਸਟ ਕੀਤੇ ਗਏ ਅਤੇ 6692 ਲੋਕਾਂ ਨੂੰ ਕਰੋਨਾ ਤੋਂ ਬਚਾਉ ਦਾ ਟੀਕਾ ਲਗਾਇਆ ਗਿਆ ਹੈ।
ਪ੍ਰੀਮੀਅਰ ਡੇਨੀਅਲ ਐਂਡ੍ਰਿਊਜ਼ ਨੇ ਕਿਹਾ ਕਿ ਰਾਜ ਵਿੱਚ ਕਰੋਨਾ ਵੈਕਸੀਨੇਸ਼ਨ ਦੀ 90% (ਡਬਲ ਡੋਜ਼) ਵਾਲੀ ਦਰ ਦਾ ਟੀਚਾ ਮਿੱਥੇ ਸਮੇਂ ਤੋਂ ਪਹਿਲਾਂ ਹੀ ਪ੍ਰਾਪਤ ਕਰ ਲਿਆ ਜਾਵੇਗਾ।

Install Punjabi Akhbar App

Install
×