ਵਿਕਟੌਰੀਆ ਵਿੱਚ ਕਰੋਨਾ ਦੇ 120 ਨਵੇਂ ਮਾਮਲੇ ਦਰਜ, ਦੋ ਮੌਤਾਂ

ਪ੍ਰੀਮੀਅਰ ਡੇਨੀਅਲ ਐਂਡ੍ਰਿਊਜ਼ ਨੇ ਅਪਡੇਟ ਕਰਦਿਆਂ ਦੱਸਿਆ ਕਿ ਰਾਜ ਅੰਦਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 120 ਨਵੇਂ ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿੱਚੋਂ 64 ਤਾਂ ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਜੁੜੇ ਹਨ ਜਦੋਂ ਕਿ 56 ਦੀ ਪੜਤਾਲ ਜਾਰੀ ਹੈ।
ਇਸੇ ਸਮੇਂ ਦੌਰਾਨ ਰਾਜ ਭਰ ਵਿੱਚ 33455 ਕਰੋਨਾ ਵੈਕਸੀਨ ਦੀਆਂ ਡੋਜ਼ਾਂ ਵੀ ਲਗਾਈਆਂ ਗਈਆਂ ਹਨ ਅਤੇ ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ 900 ਚਲੰਤ ਮਾਮਲੇ ਹਨ।
ਬੀਤੀ ਦੇਰ ਰਾਤ ਨੂੰ ਸਿਹਤ ਅਧਿਕਾਰੀਆਂ ਵੱਲੋਂ ਇੱਕ 40ਵਿਆਂ ਸਾਲਾਂ ਦੀ ਮਹਿਲਾ ਜੋ ਕਿ ਡੇਰਬਿਨ ਖੇਤਰ ਦੀ ਰਹਿਣ ਵਾਲੀ ਸੀ ਅਤੇ ਇੱਕ 60ਵਿਆਂ ਸਾਲਾਂ ਦੀ ਮਹਿਲਾ ਜੋ ਕਿ ਹੂਮੇ ਖੇਤਰ ਦੀ ਰਹਿਣ ਵਾਲੀ ਸੀ, ਦੋਹਾਂ ਦੀ ਕਰੋਨਾ ਕਾਰਨ ਮੌਤ ਹੋ ਜਾਣ ਦੀ ਪੁਸ਼ਟੀ ਵੀ ਕੀਤੀ ਗਈ ਹੈ। ਇਨ੍ਹਾਂ ਦੇ ਨਾਲ ਹੀ ਰਾਜ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 822 ਹੋ ਗਈ ਹੈ।

Welcome to Punjabi Akhbar

Install Punjabi Akhbar
×
Enable Notifications    OK No thanks