ਪ੍ਰੀਮੀਅਰ ਡੇਨੀਅਲ ਐਂਡ੍ਰਿਊਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 190 ਨਵੇਂ ਸਥਾਨਕ ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿੱਚੋਂ 103 ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਜੁੜੇ ਹਨ।
ਰਾਜ ਭਰ ਵਿੱਚ ਇਸ ਸਮੇਂ 1301 ਕਰੋਨਾ ਦੇ ਚਲੰਤ ਮਾਮਲੇ ਹਨ।
ਜ਼ਿਕਰਯੋਗ ਹੈ ਕਿ ਮਹਿਜ਼ ਇੱਕ ਦਿਨ ਪਹਿਲਾਂ ਹੀ ਰਾਜ ਵਿੱਚ 208 ਕਰੋਨਾ ਦੇ ਮਾਮਲੇ ਦਰਜ ਹੋਏ ਸਨ ਅਤੇ ਅਗਸਤ 22 ਤੋਂ ਬਾਅਦ ਇਹ ਆਂਕੜਾ ਉਚਤਮ ਪੱਧਰ ਦਾ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਅਤੇ ਸਿਹਤ ਅਧਿਕਾਰੀ ਇੱਕ ਅਜਿਹੇ ਪ੍ਰੋਗਰਾਮ ਉਪਰ ਕੰਮ ਕਰ ਰਹੇ ਹਨ ਜਿਸ ਤਹਿਤ ਕਿ ਨਿਊ ਸਾਊਥ ਵੇਲਜ਼ ਵਿਚਲੇ ਫਸੇ ਹੋਏ ਵਿਕਟੌਰੀਆਈ ਲੋਕਾਂ ਨੂੰ ਰਾਜ ਵਿੱਚ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਅੰਦਰ ਹੀ ਕੁਆਰਨਟੀਨ ਕੀਤਾ ਜਾਵੇ।
ਇਸੇ ਦੌਰਾਨ ਰਾਜ ਭਰ ਵਿਚ ਹੁਣ ਤੱਕ 2,553,000 ਲੋਕਾਂ ਨੂੰ ਕਰੋਨਾ ਤੋਂ ਬਚਾਉ ਦੀ ਵੈਕਸੀਨ ਲਗਾਈ ਜਾ ਚੁਕੀ ਹੈ।