ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਝਾਮਪੁਰ-ਤੀੜਾ ਸੜਕ ‘ਤੇ ਪਟਿਆਲਾ ਕੀ ਰਾਓ ਉੱਪਰ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

213.00 ਲੱਖ ਰੁਪਏ ਦੀ ਲਾਗਤ ਨਾਲ 09 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ ਪ੍ਰੋਜੈਕਟ

ਸੰਸਦ ਮੈਂਬਰ ਮਨੀਸ਼ ਤਿਵਾੜੀ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਸਨ ਹਾਜ਼ਰ

ਨਿਊਯਾਰਕ/ਐਸ ਏ ਐਸ ਨਗਰ —ਚਾਉ ਰਾਏਪੁਰ-ਬਹਿਲਲਪੁਰ-ਝਾਮਪੁਰ-ਤੀੜਾ ਜ਼ਿਲਾ ਐਸ. ਏ. ਐਸ. ਨਗਰ ਮੋਹਾਲੀ ਦੀ ਇੱਕ ਮਹੱਤਵਪੂਰਨ ਲਿੰਕ ਸੜਕ ਹੈ ਕਿਉਂਕਿ ਇਹ ਸੜਕ 15-20 ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਤੇ ਇਸ ਸੜਕ ਦੇ ਆਲੇ ਦੁਆਲੇ ਵਿਦਿਅਕ ਸੰਸਥਾਵਾਂ, ਫੈਕਟਰੀਆਂ ਅਤੇ ਰਿਹਾਇਸੀ ਕਲੋਨੀਆਂ ਸਥਾਪਤ ਹੋ ਚੁੱਕੀਆਂ ਹਨ ਤੇ 

ਪਟਿਆਲਾ ਕੀ ਰਾਓ ਚੋਅ, ਇਸ ਸੜਕ ਤੋਂ ਪਿੰਡ ਝਾਂਮਪੁਰ ਅਤੇ ਤੀਤੇ ਨੇੜਿਓਂ ਲੰਘਦਾ ਹੈ।

ਬਹੁਤ ਸਮਾਂ ਪਹਿਲਾਂ ਇਸ ਚੋਅ ਉਪਰ ਕਾਜ਼ਵੇ ਉਸਾਰਿਆ ਗਿਆ ਸੀ, ਜੋ ਕਿ ਅਗਸਤ 2019 ਨੂੰ ਭਾਰੀ ਬਰਸਾਤਾਂ ਕਾਰਨ ਹੜ ਗਿਆ ਸੀ ਤੇ ਲੋਕਾਂ ਨੂੰ ਦਿਕਤਾਂ ਦਰਪੇਸ਼ ਸਨ। ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਇਸ ਚੋਅ ਉੱਤੇ ਪੁੱਲ ਬਣਾਇਆ ਜਾ ਰਿਹਾ ਹੈ, ਜਿਸ ਉੱਤੇ 213.00 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ 09 ਮਹੀਨੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਤੇ ਸਿੱਖਿਆ ਮੰਤਰੀ, ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸ ਪੁੱਲ ਦੀ ਚੌੜਾਈ 08.50 ਮੀਟਰ ਹੈ। ਇਸ ਪੁੱਲ ਦੀਆਂ ਅਪਰੋਚਾਂ ਝਾਮਪੁਰ ਸਾਈਡ 64.86 ਮੀਟਰ ਅਤੇ ਤੀੜਾ ਸਾਈਡ 124.86 ਮੀਟਰ ਹਨ। 

ਇਸ ਮੌਕੇ ਉਹਨਾਂ ਕਿਹਾ ਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਸੂਬੇ ਵਿਚ ਵੱਡੀ ਗਿਣਤੀ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। 

ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਸਬੰਧੀ ਦਿੱਕਤ ਜ਼ਰੂਰ ਆਈ ਹੈ ਪਰ ਇਹ ਮੁਸ਼ਕਲ ਫੌਰੀ ਹੱਲ ਕੀਤੀ ਜਾ ਰਹੀ ਹੈ ਤੇ ਸਨਅਤ ਦੀ ਬਿਜਲੀ ਖੇਤੀ ਸੈਕਟਰ ਤੇ ਰਿਹਾਇਸ਼ੀ ਖੇਤਰ ਵੱਲ ਡਾਈਵਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੀੜੇ ਵਾਲੇ ਪਾਸੇ ਜਾਂਂਦੀ ਸੜਕ ਦਾ ਜਿਹੜਾ ਟੋਟਾ ਬਣਨ ਵਾਲਾ ਹੈ, ਉਸ ਸਬੰਧੀ ਵਿਭਾਗੀ ਸਮੀਖਿਆ ਕਰ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਕੇਵਲ ਕੁਝ ਪਿੰਡਾਂ ਨੂੰ ਹੀ ਨਹੀਂ ਸਗੋਂ ਪੂਰੇ ਇਲਾਕੇ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ  ਮੋਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿੱਥੇ ਮੋਹਾਲੀ ਵਿਖੇ ਮੈਡੀਕਲ ਕਾਲਜ ਬਣ ਰਿਹਾ ਹੈ, ਉਥੇ ਨਵਾਂ ਜ਼ਿਲ੍ਹਾ ਹਸਪਤਾਲ ਸੈਕਟਰ 66 ਵਿਖੇ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਕਾਲਜ ਮੋਹਾਲੀ ਦੀ 03 ਏਕੜ ਜ਼ਮੀਨ ਵਿਖੇ ਬੀ.ਐਸ.ਸੀ. ਨਰਸਿੰਗ ਕਾਲਜ ਸ਼ੁਰੂ ਕੀਤਾ ਜਾਣਾ ਹੈ। ਮੋਹਾਲੀ ਵਿਖੇ ਦਿਵਿਆਂਗ ਬੱਚਿਆਂ ਲਈ ਵਿਸ਼ੇਸ਼ ਹਸਪਤਾਲ ਬਣ ਰਿਹਾ ਹੈ। ਦਿਆਲਪੁਰਾ, ਡੇਰਾਬਸੀ ਵਿਖੇ ਆਯੂਸ਼ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਸਾਰਾ ਕੰਮਕਾਜ ਪੂਰਨ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ ਤੇ ਕਰੋਨਾ ਕਾਰਨ ਜਿੰਨੀਆਂ ਵੀ ਮੌਤਾਂ ਹੋਈਆਂ,ਉਨ੍ਹਾਂ ਸਬੰਧੀ ਪੂਰਨ ਰਿਕਾਰਡ ਰੱਖਿਆ ਗਿਆ ਹੈ ਤੇ ਲਾਸ਼ਾਂ ਦੀ ਪੂਰੀ ਸੰਭਾਲ ਹੋਈ ਜਦਕਿ ਦੇਸ਼ ਦੇ ਕਈ ਵੱਡੇ ਸੂਬਿਆਂ ਵਿੱਚ ਕਰੋਨਾ ਕਾਰਨ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਦੀ ਸੰਭਾਲ ਵੀ ਨਹੀਂ ਹੋਈ। 

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਮਾਈਨਿੰਗ ਕਾਨੂੰਨੀ ਢੰਗ ਨਾਲ ਹੋ ਰਹੀ ਹੈ ਤੇ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਮਾਈਨਿੰਗ ਜ਼ਰੀਏ 400 ਕਰੋੜ ਰੁਪਏ ਜਾ ਰਹੇ ਹਨ ਤੇ ਇਹ ਰਾਸ਼ੀ ਪਿਛਲੀਆਂ ਸਰਕਾਰਾਂ ਵੇਲੇ ਕੇਵਲ 35 ਕਰੋੜ ਰੁਪਏ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ  ਬਿਜਲੀ ਸਬੰਧੀ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।

ਸਮਾਗਮ ਦੌਰਾਨ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਉਹ ਖੁਦ ਇਸ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੇ ਹਨ ਤੇ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਪਹਿਲ ਦੇ ਆਧਾਰ ਉੱਤੇ ਹੱਲ ਕੀਤੀਆਂ ਜਾ ਰਹੀਆਂ ਹਨ । ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦਾ ਪ੍ਰਕੋਪ ਭਾਵੇਂ ਘਟਿਆ ਹੈ ਪਰ ਵੈਕਸੀਨ ਲਗਵਾਉਣੀ ਅਤਿ ਲਾਜ਼ਮੀ ਹੈ ਤੇ ਸਾਰੀਆਂ ਸਾਵਧਾਨੀਆਂ ਵਰਤਣੀਆਂ ਵੀ ਲਾਜ਼ਮੀ ਹਨ। 

ਇਸ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਜਿੱਥੇ ਇਸ ਪ੍ਰੋਜੈਕਟ ਨਾਲ ਆਮ ਲੋਕਾਂ ਨੂੰ ਲਾਭ ਹੋਣਾ ਹੈ, ਉੱਥੇ ਸਭ ਤੋਂ ਵੱਧ ਲਾਭ ਸਕੂਲੀ ਵਿਦਿਆਰਥੀਆਂ ਨੂੰ ਹੋਣਾ ਹੈ, ਜਿਹੜੇ ਝਾਮਪੁਰ ਸਾਈਡ ਤੋਂ ਤੀੜੇ ਵਾਲੇ ਪਾਸੇ ਪੜ੍ਹਨ ਜਾਂਦੇ ਹਨ। ਉਹਨਾਂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਉਹਨਾਂ ਨੇ ਇਸ ਮੌਕੇ ਇਲਾਕੇ ਦੀਆਂ ਮੁਸ਼ਕਲਾਂ ਸਬੰਧਿਤ ਮੰਤਰੀਆਂ ਤੇ ਸੰਸਦ ਮੈਂਬਰ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਹੱਲ ਦਾ ਸਬੰਧਿਤ ਮੰਤਰੀਆਂ ਤੇ ਸੰਸਦ ਮੈਂਬਰ ਨੇ ਭਰੋਸਾ ਦਿੱਤਾ। 

ਇਸ ਮੌਕੇ ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼੍ਰੀ ਯਾਦਵਿੰਦਰ ਸਿੰਘ ਕੰਗ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ

ਸਮੇਤ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਮੋਹਤਬਰ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks