ਪਿੰਡ ਸਾਦਿਕ ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

(ਦੀਪਕ ਕੁਮਾਰ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ , ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਖੇਤ ਦਿਵਸ ਦਾ ਵੁਦਘਾਟਨ ਕਰਦੇ ਹੋਏ। ਤਸਵੀਰ ਗੁਰਭੇਜ ਸਿੰਘ ਚੌਹਾਨ)

ਫਰੀਦਕੋਟ -ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਡਾ: ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਚ ਬਲਾਕ ਫਰੀਦਕੋਟ ਦੇ ਪਿੰਡ ਸਾਦਿਕ ਵਿਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ। ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਅਗਾਂਹਵਧੂ ਕਿਸਾਨ ਹਾਜ਼ਰ ਹੋਏ। ਇਸ ਪ੍ਰੋਗਰਾਮ ਦੌਰਾਨ ਸ਼੍ਰੀ ਦੀਪਕ ਕੁਮਾਰ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਨੇ ਕਿਸਾਨਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਘੱਟ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ। ਡਾ: ਕਰਨਜੀਤ ਸਿੰਘ ਗਿੱਲ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ ਵਲੋਂ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਦੁਗਣੀ ਕਰਨ ਲਈ ਪਾਣੀ ਦੀ ਬੱਚਤ ਕਰਨ , ਫੂਡ ਪ੍ਰਸੈਸਿੰਗ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ। ਡਾ: ਜਗਸੀਰ ਸਿੰਘ ਟਰੇਨਿੰਗ ਅਫਸਰ ਵਲੋਂ ਖੇਤੀ ਸਾਹਿਤ ਪੜ੍ਹਨ ਅਤੇ ਖੇਤੀ ਮਾਹਿਰਾਂ ਨਾਲ ਰਾਬਤਾ ਰੱਖਣ ਲਈ ਕਿਹਾ। ਡਾ: ਕੁਲਵੰਤ ਸਿੰਘ ਭੋ ਪਰਖਂ ਅਫਸਰ ਵਲੋਂ ਜ਼ਮੀਨ ਦੀ ਸਿਹਤ ਠੀਕ ਰੱਖਣ ਲਈ ਮਿੱਟੀ ਟੈਸਟ ਕਰਾਉਣ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਧਰਤੀ ਵਿਚ ਦਬਾਉਣ ਦੀ ਸਲਾਹ ਦਿੱਤੀ। ਇਸ ਦੌਰਾਨ ਡਾ: ਯਾਦਵਿੰਦਰ ਸਿੰਘ ਏ ਡੀ ਓ ਨੇ ਝੋਨੇ ਦੀ ਸਿੰਧੀ ਬਿਜਾਈ ਕਰਨ ਦੇ ਸੁਧਰੇ ਕਾਸ਼ਤਕਾਰੀ ਢੰਗਾਂ ਬਾਰੇ ਦੱਸਿਆ ਅਤੇ ਝੋਨੇ ਬਾਸਮਤੀ ਵਿਚ ਖਾਂਦਾਂ ਦਾ ਸਹੀ ਇਸਤੇਮਾਲ ਅਤੇ ਕੀੜਿਆਂ ਤੋਂ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ਼ਿਵਰਾਜ ਸਿੰਘ ਢਿੱਲੋਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ। ਮੰਚ ਸੰਚਾਲਣ ਸੁਖਦੀਪ ਸਿੰਘ ਨੇ ਕੀਤਾ। ਕੈਂਪ ਦੀ ਤਿਆਰੀ ਵਿਚ ਦਵਿੰਦਰਪਾਲ ਸਿੰਘ ਅਤੇ ਸਤਿੰਦਰ ਸਿੰਘ ਬੇਲਦਾਰ ਦਾ ਵੱਡਾ ਸਹਿਯੋਗ ਰਿਹਾ। ਇਸ ਦੌਰਾਨ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਵੰਡਿਆ ਗਿਆ।