ਪਿੰਡਾਂ ਦਾ ਵਿਕਾਸ ਪ੍ਰਾਥਮਿਕਤਾ: ਤਿਵਾੜੀ

ਨਿਊਯਾਰਕ/ਮੋਹਾਲੀ2 ਦਸੰਬਰ —ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਤੇ ਇਸ ਦਿਸ਼ਾ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਤਿਵਾੜੀ ਖਰੜ ਵਿਧਾਨ ਸਭਾ ਹਲਕੇ ਦੇ ਪਿੰਡ ਪਰੋਲ ‘ਚ ਅਯੋਜਿਤ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ‘ਤੇ ਵੀ ਰੋਸ਼ਨੀ ਪਾਈ। ਤਿਵਾੜੀ ਨੇ ਕਿਹਾ ਕਿ ਦੇਸ਼ ਤੇ ਸਮਾਜ ਦੇ ਸਰਵਪੱਖੀ ਵਿਕਾਸ ਵਾਸਤੇ ਪਿੰਡਾਂ ਦੀ ਤਰੱਕੀ ਨੂੰ ਵੀ ਨਾਲ ਲੈ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਹਮੇਸ਼ਾ ਤੋਂ ਪਹਿਲ ਦਿੱਤੀ ਜਾਂਦੀ ਰਹੀ ਹੈ। ਇਸ ‘ਚ ਭਾਵੇਂ ਕੋਈ ਵਿਕਾਸ ਪ੍ਰੋਜੈਕਟ ਲਿਆਉਣਾ ਹੋਵੇ ਜਾਂ ਫਿਰ ਮੁੱਢਲੀਆਂ ਸੁਵਿਧਾਵਾਂ ਦਾ ਵਿਕਾਸ ਹੋਵੇ। ਇਸ ਮੌਕੇ ਉਨ੍ਹਾਂ ਖਾਸ ਤੌਰ ‘ਤੇ ਪਿੰਡਾਂ ‘ਚ ਪੜ੍ਹਾਈ ਦਾ ਮਿਆਰ ਸ਼ਹਿਰੀ ਪੱਧਰ ਤੱਕ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਖਾਤਿਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੇ ਸਰਵਪੱਖੀ ਵਿਕਾਸ ਵਾਸਤੇ ਵਚਨਬੱਧ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਯਾਦਵਿੰਦਰ ਸਿੰਘ ਕੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਿੰਦਰਜੀਤ ਸਿੰਘ ਬਾਜਵਾ, ਗੁਰਵਿੰਦਰ ਸਿੰਘ ਬਿੱਟੂ, ਦਰਸ਼ਨ ਨੰਗਲ, ਤੇਜੀ ਬਾਜਵਾ ਵੀ ਮੌਜ਼ੂਦ ਰਹੇ।