ਅਕਾਲੀ-ਭਾਜਪਾ ਪੰਜਾਬ ਲਈ ਸਹੀ ਗਠਜੋੜ: ਵਿੰਨਰਜੀਤ ਗੋਲਡੀ 

news lasara 190809 vinerjit goldy
(ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਮੀਟਿੰਗ ਵਿੱਚ ਹਾਜ਼ਰ ਪਤਵੰਤੇ)

(ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ, 8 ਅਪ੍ਰੈਲ) ਭਾਰਤ ਵਿੱਚ ਆਗਾਮੀ ਲੋਕ ਸਭਾ ਚੋਣਾਂ ਨਾਲ ਮਾਹੌਲ ਗਰਮਾਇਆ ਹੋਇਆ ਹੈ, ਉੱਥੇ ਵੱਖ-ਵੱਖ ਸਿਆਸੀ ਪਾਰਟੀਆ ਵਲੋਂ ਵਿਦੇਸ਼ਾਂ ਵਿੱਚ ਵੀ ਆਪਣੀਆ ਰਾਜਨੀਤਕ ਸਰਗਰਮੀਆਂ ਤੇਜ ਕਰ ਦਿੱਤੀਆ ਗਈਆ ਹਨ। ਇਸੇ ਸੰਦਰਭ ਵਿੱਚ ਸ਼੍ਰੋਮਣੀ ਅਕਾਲੀ ਦੱਲ ਦੇ ਬੁਲਾਰੇ ਤੇ ਜਿਲ੍ਹਾਂ ਮੋਗਾ ਦੇ ਸਹਾਇਕ ਨਿਗਰਾਨ ਵਿਨਰਜੀਤ ਸਿੰਘ ਗੋਲਡੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾ ਨੂੰ ਲਾਮਵੰਦ ਕਰਨ ਲਈ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ।ਅਜਿਹੀ ਹੀ ਇੱਕ ਵਿਸ਼ੇਸ਼ ਬੈਠਕ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਕਿਹਾ ਕਿ ਪ੍ਰਵਾਸੀਆਂ ਨੇ ਵਿਦੇਸ਼ਾਂ ਵਿੱਚ ਮਿਹਨਤ ਤੇ ਲਗਨ ਨਾਲ ਜੋ ਬੁਲੰਦੀਆਂ ਹਾਸਲ ਕੀਤੀਆ ਹਨ ਉਹ ਬਹੁਤ ਹੀ ਸ਼ਲਾਘਾਯੋਗਹਨ ਅਤੇ ਉਹ ਆਪਣੇ ਵਤਨ ਦੀ ਤਰੱਕੀ ਅਤੇ ਚੰਗੇ ਭਵਿੱਖ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਤਰੱਕੀ ਲਈ ਲੋਕ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾ ਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕੀਤੇ ਜਾਣ। ਸੂਬਾ ਕਾਂਗਰਸ ਸਰਕਾਰ ਵੱਲੋਂ ਚੋਣ ਵਾਅਦਾ ਖਿਲਾਫੀ ਕੀਤੀ ਗਈ ਹੈ। ਪਿਛਲੇ ਦੋ ਸਾਲਾਂ ਤੋਂ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਪਾਕੇ ਅਕਾਲੀ-ਭਾਜਪਾ ਸਰਕਾਰ ਵਲੋਂ ਚਲਾਈਆ ਗਈਆ ਲੋਕ ਭਲਾਈ ਦੀਆ ਨੀਤੀਆਂ ‘ਤੇ ਲੀਕ ਫੇਰਦਿੱਤੀ ਗਈ ਹੈ। ਮੁਲਾਜ਼ਮ, ਕਿਸਾਨ, ਮਜਦੂਰ ਅਤੇ ਹਰ ਵਰਗ ਇਸ ਸਮੇ ਸੂਬਾ ਸਰਕਾਰ ਤੋਂ ਦੁੱਖੀ ਹਨ ਅਤੇ ਲੋਕ ਜਿਸ ਦਾ ਜੁਆਬ ਲੋਕ ਸਭਾ ਚੋਣਾਂ ਵਿੱਚ ਮੋਦੀ ਦੀ ਯੋਗ ਰਹਿਨੁਮਾਈ ਹੇਠ ਦੁਬਾਰਾ ਸਰਕਾਰ ਬਣਾ ਕੇ ਦੇਣਗੇ। ਵਿਨਰਜੀਤ ਸਿੰਘ ਨੇ ਕਿਹਾ ਕਿ ਪ੍ਰਵਾਸੀ ਵਲੋਂ ਸ਼੍ਰੋਮਣੀਅਕਾਲੀ ਦਲ ਨੂੰ ਦਿੱਤੇ ਗਏ ਪਿਆਰ ਅਤੇ ਸਹਿਯੋਗ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਇਸ ਮੀਟਿੰਗ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਪਰਮਿੰਦਰ ਸਿੰਘ ਢੀਡਸਾ ਵਲੋਂ ਵੀ ਵਿਸ਼ੇਸ਼ ਸੰਦੇਸ਼ ਭੇਜੇ ਗਏ। ਇਸ ਮੌਕੇ ਹੋਰਨਾ ਤੋ ਇਲਾਵਾ ਡਾ. ਕੁਲਵਰਨ ਸਿੰਘ ਬੈਂਸ, ਭੁਪਿੰਦਰ ਸਿੰਘ ਗਰੇਵਾਲ, ਅਜੀਤਪਾਲ ਸਿੰਘ, ਹਰਜੀਤ ਭੁੱਲਰ, ਵਿਜੈ ਗਰੇਵਾਲ, ਰੌਕੀ ਭੁੱਲਰ, ਮਨਮੋਹਣ ਸਿੰਘ, ਹਰਮਨ ਜੌਲੀ, ਵਰਿੰਦਰ ਅਲੀਸ਼ੇਰ, ਮਨਮੀਤ ਬੈਂਸ, ਪਰਮ ਸਿੰਘ ਤੋਂ ਇਲਾਵਾ ਹੋਰ ਵੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਭਰਵੀ ਸ਼ਮੂਲੀਅਤ ਕੀਤੀ।

(ਹਰਜੀਤ ਲਸਾੜਾ)

harjit_las@yahoo.com

Install Punjabi Akhbar App

Install
×