ਵਿਨੋਦ ਕੁਮਾਰ ਬਿੰਨੀ ਹੋਏ ਭਾਜਪਾ ‘ਚ ਸ਼ਾਮਲ

vinodkumarbinniਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਵਿਨੋਦ ਕੁਮਾਰ ਬਿੰਨੀ ਰਸਮੀ ਤੌਰ ‘ਤੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਸ਼ਾਮ ਪ੍ਰਦੇਸ਼ ਭਾਜਪਾ ਦੇ ਦਿੱਲੀ ਦਫਤਰ ‘ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਭਾਜਪਾ ‘ਚ ਸ਼ਾਮਲ ਹੋਣ ਵਕਤ ਬਿੰਨੀ ਨੇ ਕਿਹਾ ਕਿ ਵੋਟ ਪਾਉਣ ਲਈ ਅਰਵਿੰਦ ਕੇਜਰੀਵਾਲ ਨੇ ਝੂਠ ਬੋਲਿਆ ਤੇ ਲੋਕਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਹੈ। ਸੂਤਰਾਂ ਮੁਤਾਬਿਕ ਬਿੰਨੀ ਪਟਪੜਗੰਜ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦੇ ਤੌਰ ‘ਤੇ ਚੋਣ ਲੜ ਸਕਦੇ ਹਨ। ਗੌਰਤਲਬ ਹੈ ਕਿ ਪਟਪੜਗੰਜ ਸੀਟ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਮਨੀਸ਼ ਸਿਸੋਦੀਆ ਦਾ ਚੋਣ ਮੈਦਾਨ ਹੈ।