ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਨਵਾਂ ਸਾਲ ਕੀਰਤਨ ਕਰਦਿਆਂ ਚੜ੍ਹਾਇਆ ਗਿਆ

NZ PIC 1 Jan-1ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਦੇ ਲਈ ਵਿਸ਼ੇਸ਼ ਕੀਰਤਨ ਦੀਵਾਨ ਪਿਛਲੀ ਰਾਤ ਸਜਾਏ ਗਏ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਹਿਰਾਸ ਸਾਹਿਬ ਦਾ ਨਿਤਨੇਮ ਹੋਇਆ ਅਤੇ ਕੀਰਤਨ ਦੀਵਾਨ ਸਜਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ, ਛੋਟੇ ਬੱਚਿਆਂ ਅਤੇ ਅਖੰਠ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ ਗਿਆ। ਜੈਕਾਰਿਆਂ ਦੀ ਗੂੰਜ ਵਿਚ ਨਵੇਂ ਸਾਲ ਦਾ ਸ਼ੁੱਭ ਆਰੰਭ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਅਤੇ ਨਿਊਜ਼ੀਲੈਂਡ ਵਸਦੇ ਸਮੁੱਚੇ ਭਾਈਚਾਰੇ ਨੂੰ ਵਧਾਈ ਦਿੱਤੀ ਗਈ ਤੇ ਹਾਜ਼ਰੀਆਂ ਭਰਨ ਲਈ ਧੰਨਵਾਦ ਕੀਤਾ ਗਿਆ।