ਵਰਲਡ ਸਿੱਖ ਪਾਰਲੀਮੈਂਟ ਦੇ ਵਫਦ ਵੱਲੋਂ ਪਾਕਿਸਤਾਨ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ 


IMG_5243

ਨਿਊਯਾਰਕ , 27 ਨਵੰਬਰ — ਵਰਲਡ ਸਿੱਖ ਪਾਰਲੀਮੈਂਟ ਦੇ ਇੱਕ ਵਫਦ ਨੇ ਭਾਈ ਜੋਗਾ ਸਿੰਘ ਯੂ ਕੇ ਅਤੇ ਭਾਈ ਅਵਤਾਰ ਸਿੰਘ ਸੰਘੇੜਾ ਦੀ ਅਗਵਾਈ ਵਿੱਚ ਪੰਜਾਬ ਦੇ ਗਵਰਨਰ ਜਨਾਬ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ ਅਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਇੱਕ ਪੱਤਰ ਉਹਨਾਂ ਨੂੰ ਸੌਂਪਿਆ । ਮੁਲਾਕਾਤ ਦੌਰਾਨ ਭਾਈ ਜੋਗਾ ਸਿੰਘ ਨੇ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੀ ਸ਼ਲਾਘਾ ਕੀਤੀ ਤੇ ਪਾਕਿਸਤਾਨ ਲੀਡਰਸ਼ਿਪ ਦੇ ਕੀਤੇ ਫੈਸਲੇ ਨੂੰ ਸਿਧਾਂਤਕ ਕਰਾਰ ਦਿੱਤਾ ।

IMG_5245

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਦਿੱਤੇ ਗਏ ਯਾਦ ਪੱਤਰ ਵਿੱਚ ਅਗਲੇ ਸਾਲ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪਾਕਿਸਤਾਨ ਵਿੱਚ ਵੱਡੇ ਪੱਧਰ ਤੇ ਮਨਾਉਣ ਲਈ ਪਾਕਿਸਤਾਨ ਸਰਕਾਰ ਨਾਲ ਹਰ ਸੰਭਵ ਸਹਿਯੋਗ ਦੇਣ ਦਾ ਵਚਨ ਕੀਤਾ ।ਗਵਰਨਰ ਮੁਹੰਮਦ ਸਰਵਰ ਨੂੰ ਪਾਕਿਸਤਾਨ ਸਰਕਾਰ ਦੇ ਉਹਨਾਂ ਅਦਾਰਿਆਂ ਜਿਹਨਾਂ ਨੇ ਗੁਰਪੁਰਬ ਮਨਾਉਣ ਲਈ ਪ੍ਰਬੰਧ ਕਰਨੇ ਹਨ, ਉਹਨਾਂ ਦੇ ਵਰਲਡ ਸਿੱਖ ਪਾਰਲੀਮੈਂਟ ਨਾਲ ਵਰਕਿੰਗ ਕਮੇਟੀਆਂ ਬਨਾਉਣ ਦੀ ਬੇਨਤੀ ਕੀਤੀ ਤਾਂ ਕਿ ਇਹਨਾਂ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਿਲਾਉਣ ਲਈ ਸਾਂਝੇ ਉਪਰਾਲੇ ਕੀਤੇ ਜਾ ਸਕਣ ।ਉਹਨਾਂ ਪਾਕਿਸਤਾਨ ਸਰਕਾਰ ਨੂੰ ਸੁਝਾਅ ਦਿੱਤਾ ਕਿ ਉਹ ਜਲਦ ਹੀ ਦੁਨੀਆਂ ਭਰ ਤੋਂ ਸਿੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਬੁਲਾਉਣ ਤਾਂ ਕਿ ਅਗਲੇ ਸਾਲ ਦੇ ਪ੍ਰੋਗਰਾਮਾਂ ਨੂੰ ਵਿਸ਼ਵ ਪੱਧਰੀ ਬਨਾਉਣ ਲਈ ਸਮੂਹ ਸਿੱਖਾਂ ਦੀ ਸਲਾਹ ਅਤੇ ਸਹਿਯੋਗ ਲਿਆ ਜਾ ਸਕੇ ।

IMG_5246

ਭਾਈ ਜੋਗਾ ਸਿੰਘ ਵੱਲੋਂ ਪਾਕਿਸਤਾਨ ਸਰਕਾਰ ਨੂੰ ਵਰਲਡ ਸਿੱਖ ਪਾਰਲੀਮੈਂਟ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਵਰਲਡ ਸਿੱਖ ਪਾਰਲੀਮੈਂਟ ਦੇ ਉਦੇਸ਼ਾਂ ਬਾਰੇ ਵੀ ਉਹਨਾਂ ਨੂੰ ਆਗਾਹ ਕਰਵਾਇਆ । ਉਹਨਾਂ ਨੂੰ ਦੱਸਿਆ ਗਿਆ ਕਿ ਵਰਲਡ ਸਿੱਖ ਪਾਰਲੀਮੈਂਟ ਕੌਮਾਂਤਰੀ ਪੱਧਰ ਤੇ ਸਿੱਖਾਂ ਦੀ ਨੁੰਮਾਇੰਦਗੀ ਕਰਨ ਤੇ ਸਿੱਖਾਂ ਦੇ ਹੱਕਾਂ ਲਈ ਕੰਮ ਕਰਨ ਲਈ ਬਣਾਈ ਗਈ ਹੈ ।

ਗਵਰਨਰ ਮੁਹੰਮਦ ਸਰਵਰ ਨੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਦਿੱਤੇ ਸੁਝਾਵਾਂ ਉੱਤੇ ਅਤੇ ਕੀਤੀਆਂ ਬੇਨਤੀਆਂ ਉੱਤੇ ਜਲਦ ਹੀ ਕੰਮ ਕਰਨ ਦਾ ਭਰੋਸਾ ਦਿਵਾਇਆ ।ਵਰਲਡ ਸਿੱਖ ਪਾਰਲੀਮੈਂਟ ਦੇ ਵਫਦ ਵਿੱਚ ਭਾਈ ਹਰਵਿੰਦਰ ਸਿੰਘ, ਭਾਈ ਰਣਜੀਤ ਸਿੰਘ ਵੀ ਸ਼ਾਮਲ ਸਨ ।

Welcome to Punjabi Akhbar

Install Punjabi Akhbar
×
Enable Notifications    OK No thanks