ਬਰਨਾਲਾ ਵਿਖੇ ਅੰਂਤਰਰਾਸ਼ਟਰੀ ਯੋਗ ਦਿਵਸ ਮਨਾਇਆ

IMG-20180621-WA0026
ਬਰਨਾਲਾ  – ਮਿਤੀ 21 ਜੂਨ 2018 ਨੂੰ ਚੌਥਾ ਅੰਂਤਰਰਾਸ਼ਟਰੀ ਯੋਗ ਦਿਵਸ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਮਨਾਇਆ ਗਿਆ।ਜਿਸ ਵਿੱਚ ਡੀ.ਸੀ. ਬਰਨਾਲਾ ਸ੍ਰੀ ਧਰਮਪਾਲ ਗੁਪਤਾ ਜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਉਹਨਾਂ ਨਾਲ ਸਮੂਹ ਜਿਲ੍ਹਾ ਪ੍ਰਸ਼ਾਸਨ ਉਚੇਚੇ ਤੌਰ ਤੇ ਪਹੁੰਚਿਆ।

IMG-20180621-WA0016

ਆਯੂਰਵੈਦਿਕ ਵਿਭਾਗ ਵੱਲੋਂ ਮਾਨਯੋਗ ਡਾਇਰੈਕਟਰ ਆਯੂਰਵੈਦਾ ਡਾ.ਰਾਕੇਸ਼ ਕੁਮਾਰ ਸ਼ਰਮਾਂ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਅਤੇ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਊਸ਼ਾ ਗਰਗ ਜੀ ਦੀ ਰਹਿਨੁਮਾਈ ਹੇਠ ਸਮੂਹ ਏ.ਐਮ.ਓ,ਉਪਵੈਦ,ਟਰੇਂਡ ਦਾਈਆਂ ਅਤੇ ਦਫਤਰੀ ਅਮਲੇ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ।ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਊਸ਼ਾ ਗਰਗ ਜੀ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

(ਗੁਰਭਿੰਦਰ ਗੁਰੀ)

mworld8384@yahoo.com